ਕਪੂਰਥਲਾ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਅਮਰੀਕਾ ਫੇਰੀ

ਕਪੂਰਥਲਾ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਅਮਰੀਕਾ ਫੇਰੀ

ਅੰਮ੍ਰਿਤਸਰ ਟਾਈਮਜ਼

ਸੈਕਰਾਮੈਂਟੋ, ਕੈਲੀਫੋਰਨੀਆ ( ਹੁਸਨ ਲੜੋਆ ਬੰਗਾ) ਪੰਜਾਬ ਰਾਜ ਦੇ ਸਾਬਕਾ ਮੰਤਰੀ ਕਪੂਰਥਲਾ ਵਿਧਾਇਕ ਰਾਣਾ ਗੁਰਜੀਤ ਸਿੰਘ ਜੋ ਕਿ ਹਾਲ ਹੀ ਵਿੱਚ ਅਮਰੀਕਾ ਦੇ ਦੌਰੇ 'ਤੇ ਆਏ। ਉਨਾਂ ਨੇ ਕੈਲੀਫੋਰਨੀਆ ਵਿੱਚ ਭਾਰਤੀ ਭਾਈਚਾਰੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਨਾਲ ਮੁਲਾਕਾਤ ਕੀਤੀ ਅਤੇ ਭਾਈਚਾਰੇ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਉਨਾਂ ਪਰਵਾਸੀ ਭਾਰਤੀਆਂ ਨਾਲ ਮਜ਼ਬੂਤ ਸਬੰਧ ਬਣਾਉਣ ਲਈ ਕਈ ਚਰਚਾਵਾਂ ਵੀ ਕੀਤੀਆਂ ਤੇ ਭਾਈਚਾਰੇ ਨੇ ਪੰਜਾਬ ਅਤੇ ਭਾਰਤ ਦੇ ਵਿਗੜ ਰਹੇ ਹਾਲਾਤਾਂ ਬਾਰੇ ਆਪਣੀਆਂ ਚਿੰਤਾਵਾਂ 'ਤੇ ਵੀ ਚਰਚਾ ਕੀਤੀ। ਵਿਧਾਇਕ ਨੇ ਮੁੱਦਿਆਂ 'ਤੇ ਚਰਚਾ ਕਰਨ ਤੋਂ ਗੁਰੇਜ਼ ਕੀਤਾ ਅਤੇ ਕਿਸੇ ਵੀ ਵਿਵਾਦ ਤੋਂ ਦੂਰੀ ਬਣਾ ਲਈ ਅਤੇ ਉਨ੍ਹਾਂ ਦੀਆਂ ਮੀਟਿੰਗਾਂ ਜ਼ਿਆਦਾਤਰ ਨਿੱਜੀ ਰਹੀਆਂ।