ਜਗਤਾਰ ਸਿੰਘ ਜੱਗੀ ਦੀ ਰਿਹਾਈ ਲਈ ਅਮਰੀਕਾ 'ਚ ਸਿੱਖ ਫੈਡਰੇਸ਼ਨ ਵਲੋਂ ਰੋਸ ਮੁਜ਼ਾਹਰੇ ਕਰ ਕੇ ਇੰਗਲੈਂਡ ਦੇ ਸਫ਼ਾਰਤਖ਼ਾਨਿਆਂ ਨੂੰ ਮੰਗ ਪੱਤਰ ਸੌਂਪੇ

ਜਗਤਾਰ ਸਿੰਘ ਜੱਗੀ ਦੀ ਰਿਹਾਈ ਲਈ ਅਮਰੀਕਾ 'ਚ ਸਿੱਖ ਫੈਡਰੇਸ਼ਨ ਵਲੋਂ ਰੋਸ ਮੁਜ਼ਾਹਰੇ ਕਰ ਕੇ ਇੰਗਲੈਂਡ ਦੇ ਸਫ਼ਾਰਤਖ਼ਾਨਿਆਂ ਨੂੰ ਮੰਗ ਪੱਤਰ ਸੌਂਪੇ

5 ਸਾਲ ਤੋਂ ਬ੍ਰਿਟਿਸ਼ ਨਾਗਰਿਕ ਜੱਗੀ ਜੌਹਲ ਬਿਨਾਂ ਕੋਈ ਅਪਰਾਧ ਕੀਤੇ ਭਾਰਤੀ ਜੇਲ੍ਹ 'ਚ  ਅਜੇ ਵੀ ਬੰਦ

ਅੰਮ੍ਰਿਤਸਰ ਟਾਈਮਜ਼ ਬਿਊਰੋ


ਫਰੀਮਾਂਟ : ਅਮਰੀਕਾ ਦੇ ਨਿਊ ਯਾਰਕ, ਸੈਨ ਫਰਾਂਸਿਸਕੋ ਅਤੇ ਸ਼ਿਕਾਗੋ ਵਿੱਚ ਇੰਗਲੈਂਡ ਦੇ ਸਫ਼ਾਰਤਖ਼ਾਨਿਆਂ ਨੂੰ ਜਗਤਾਰ ਸਿੰਘ ਜੱਗੀ ਜੋ ਨਜ਼ਾਇਜ਼ ਭਾਰਤ ਵੱਲੋਂ ਜੇਲ੍ਹ ਵਿੱਚ ਬੰਦ ਕੀਤਾ ਗਿਆ ਹੈ, ਦੀ ਰਿਹਾਈ ਲਈ ਸਿੱਖ ਫੈਡਰੇਸ਼ਨ ਵੱਲੋਂ ਰੋਸ ਮੁਜ਼ਾਹਰੇ ਕਰਕੇ ਇੰਗਲੈਂਡ ਦੀ ਸਰਕਾਰ ਨੂੰ ਮੰਗ ਪੱਤਰ ਸੌਂਪੇ ਗਏ। 


ਦੱਸਣਯੋਗ ਹੈ ਕਿ ਸ਼ੁੱਕਰਵਾਰ 04 ਨਵੰਬਰ 2022 ਨੂੰ ਬ੍ਰਿਟਿਸ਼ ਵਿੱਚ ਜਨਮੇ ਜਗਤਾਰ ਸਿੰਘ ਜੌਹਲ ਨੂੰ ਬ੍ਰਿਟਿਸ਼ ਖੁਫੀਆ ਏਜੰਸੀਆਂ ਦੀ ਮਦਦ ਨਾਲ ਪੰਜਾਬ ਪੁਲਿਸ ਵੱਲੋਂ ਟਾਰਗੇਟ ਕਿਲਿੰਗ ਕੇਸਾਂ ਵਿੱਚ ਗ੍ਰਿਫ਼ਤਾਰ ਕੀਤੇ ਪੰਜ ਸਾਲ ਬੀਤ ਚੁੱਕੇ ਹਨ, ਪਰ ਅਜੇ ਤੱਕ ਉਸ ਦੀ ਸੁਣਵਾਈ ਸ਼ੁਰੂ ਨਹੀਂ ਹੋਈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀ ਇੱਕ ਅਦਾਲਤ ਨੇ ਵੀ ਛੇ ਨਿਸ਼ਾਨਾ ਕਤਲ ਕੇਸਾਂ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਦੇ ਤਹਿਤ ਸੱਤ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਉਨ੍ਹਾਂ ਦੇ ਮੁਕੱਦਮੇ ਨੇ ਵੀ ਦਿਨ ਦੀ ਰੌਸ਼ਨੀ ਨਹੀਂ ਵੇਖੀ ਹੈ ਤੇ ਬਿਨਾਂ ਕਿਸੇ ਜੁਰਮ ਦਾ ਦੋਸ਼ੀ ਠਹਿਰਾਏ ਜੇਲ੍ਹ ਵਿੱਚ ਸੜਨ ਲਈ ਛੱਡ ਦਿੱਤਾ ਗਿਆ ਹੈ।

ਬ੍ਰਿਟੇਨ ਦੇ ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ 2017 ਵਿੱਚ ਪੰਜਾਬ ਪੁਲਿਸ ਵੱਲੋਂ ਜੌਹਲ ਦੀ ਗ੍ਰਿਫਤਾਰੀ ਨੂੰ “ਮਨਮਾਨੇ” ਕਰਾਰ ਦਿੱਤਾ ਸੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਵਿੱਚ ਉਸ ਦੀ ਜੇਲ੍ਹ ਤੋਂ ਰਿਹਾਈ ਦੀ ਮੰਗ ਵੀ ਉਠਾਈ ਸੀ, ਪਰ ਅਜੇ ਤੱਕ ਕਿਸੇ ਤਰ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ ਤੇ ਲਗਾਤਾਰ ਜੱਗੀ ਜੌਹਲ 'ਤੇ ਭਾਰਤੀ ਪੁਲਿਸ ਵੱਲੋਂ ਤਸ਼ੱਦਦ ਕੀਤਾ ਜਾ ਰਿਹਾ ਹੈ।