ਟੈਕਸਸ ਦੀ ਮਾਰਕਿਟ ਵਿਚ ਦੋ ਧੜਿਆਂ ਵਿਚਾਲੇ ਚੱਲੀਆਂ ਗੋਲੀਆਂ, ਦੋ ਮੌਤਾਂ ਤੇ ਕਈ ਜ਼ਖਮੀ

ਟੈਕਸਸ ਦੀ ਮਾਰਕਿਟ ਵਿਚ ਦੋ ਧੜਿਆਂ ਵਿਚਾਲੇ ਚੱਲੀਆਂ ਗੋਲੀਆਂ, ਦੋ ਮੌਤਾਂ ਤੇ ਕਈ ਜ਼ਖਮੀ
ਕੈਪਸ਼ਨ: ਟੈਕਸਸ ਦੀ ਮਾਰਕਿਟ ਵਿਚ ਗੋਲੀ ਚੱਲਣ ਉਪਰੰਤ ਮੌਕੇ 'ਤੇ ਪੁੱਜੀ ਪੁਲਿਸ

ਅੰਮ੍ਰਿਤਸਰ ਟਾਈਮਜ਼

ਸੈਕਰਾਮੈਂਟੋ 17 ਮਈ (ਹੁਸਨ ਲੜੋਆ ਬੰਗਾ)- ਟੈਕਸਸ ਰਾਜ ਦੀ ਫਲੀਅ ਮਾਰਕਿਟ ਵਿਚ ਹੋਈ ਗੋਲੀਬਾਰੀ ਵਿਚ 2 ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖਮੀ ਹੋ ਗਏ ਹੈਰਿਸ ਕਾਊਂਟੀ ਦੇ ਪੁਲਿਸ ਮੁਖੀ ਐਡ ਗੋਨਜ਼ਲੇਜ਼ ਨੇ ਇਕ ਟਵੀਟ ਵਿਚ ਕਿਹਾ ਹੈ ਕਿ ਦੋ ਧੜਿਆਂ ਵਿਚਾਲੇ ਹੋਏ ਝਗੜੇ ਉਪਰੰਤ ਮਾਮਲਾ ਵਿਗੜ ਗਿਆ ਤੇ ਦੋਨਾਂ ਪਾਸਿਆਂ ਤੋਂ ਗੋਲੀਆਂ ਚੱਲਣੀਆਂ ਸ਼ੁਰੂ ਹੋ ਗਈਆਂ ਉਨਾਂ ਕਿਹਾ ਕਿ ਜ਼ਖਮੀਆਂ ਵਿਚ ਦੋਨਾਂ ਧਿਰਾਂ ਦੇ ਲੋਕ ਸ਼ਾਮਲ  ਹਨ ਹਾਲਾਂ ਕਿ ਜ਼ਖਮੀਆਂ ਦੀ  ਅਸਲ ਗਿਣਤੀ ਬਾਰੇ ਪਤਾ ਨਹੀਂ ਲੱਗ ਸਕਿਆ ਪਰੰਤੂ ਘੱਟੋ ਘੱਟ ਤਿੰਨ ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਉਨਾਂ ਕਿਹਾ ਕਿ ਘਟਨਾ ਸਮੇ ਮਾਰਕਿਟ ਵਿਚ ਗਾਹਕਾਂ ਦੀ ਭਾਰੀ ਭੀੜ ਸੀ  ਫਲੀਅ ਮਾਰਕਿਟ ਡਾਊਨ ਟਾਊਨ ਹੋਸਟਨ ਤੋਂ ਤਕਰੀਬਨ 12 ਮੀਲ ਦੂਰ ਹੈ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਅਜੇ ਤੱਕ ਕਿਸੇ ਵੀ ਵਿਅਕਤੀ ਨੂੰ ਹਿਰਾਸਤ ਵਿਚ ਨਹੀਂ ਲਿਆ