ਮਾਨਹਾਨੀ ਦੇ ਇਕ ਮਾਮਲੇ ਵਿਚ ਕੇਜਰੀਵਾਲ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

ਮਾਨਹਾਨੀ ਦੇ ਇਕ ਮਾਮਲੇ ਵਿਚ ਕੇਜਰੀਵਾਲ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

ਨਵੀਂ ਦਿੱਲੀ: ਮਾਨਹਾਨੀ ਦੇ ਇਕ ਮਾਮਲੇ ਵਿਚ ਅਦਾਲਤ ਵਿਚ ਪੇਸ਼ ਨਾ ਹੋਣ ਕਾਰਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਹੋਇਆ ਹੈ। ਵਿਸ਼ੇਸ਼ ਅਦਾਲਤ ਨੇ ਕੇਜਰੀਵਾਲ ਤੋਂ ਇਲਾਵਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਵਰਾਜ ਇੰਡੀਆ ਦੇ ਪ੍ਰਧਾਨ ਯੋਗੇਂਦਰ ਯਾਦਵ ਖ਼ਿਲਾਫ਼ ਵੀ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। 

ਅਦਾਲਤ 'ਚ ਵਕੀਲ ਸੁਰੇਂਦਰ ਕੁਮਾਰ ਸ਼ਰਮਾ ਨੇ ਕੇਜਰੀਵਾਲ ਅਤੇ ਹੋਰ ਖ਼ਿਲਾਫ਼ ਮਾਨਹਾਨੀ ਦਾ ਦਾਅਵਾ ਕੀਤਾ ਸੀ। ਦੋਸ਼ ਹੈ ਕਿ 2013 ਵਿਚ ਸ਼ਰਮਾ ਨੂੰ ਵਿਧਾਨ ਸਭਾ ਚੋਣ ਲੜਾਉਣ ਦਾ ਵਾਅਦਾ ਕੀਤਾ ਗਿਆ ਸੀ। ਇਸ ਲਈ ਉਨ੍ਹਾਂ ਨੇ ਅਰਜ਼ੀ ਵੀ ਦਿੱਤੀ ਸੀ ਪਰ ਬਾਅਦ ਵਿਚ ਟਿਕਟ ਨਹੀਂ ਦਿੱਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਖ਼ਿਲਾਫ਼ ਬੇਇੱਜ਼ਤ ਕਰਨ ਵਾਲੇ ਸ਼ਬਦਾਂ ਦੀ ਵਰਤੋਂ ਕੀਤੀ ਗਈ।
 

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ