ਮਮਤਾ ਬੈਨਰਜੀ ਦੀ ਸਰਕਾਰ ਵੀ ਖੇਤੀ ਕਾਨੂੰਨਾਂ ਖਿਲਾਫ ਵਿਧਾਨ ਸਭਾ ਵਿਚ ਮਤਾ ਪਾਸ ਕਰੇਗੀ

ਮਮਤਾ ਬੈਨਰਜੀ ਦੀ ਸਰਕਾਰ ਵੀ ਖੇਤੀ ਕਾਨੂੰਨਾਂ ਖਿਲਾਫ ਵਿਧਾਨ ਸਭਾ ਵਿਚ ਮਤਾ ਪਾਸ ਕਰੇਗੀ

ਅੰਮ੍ਰਿਤਸਰ ਟਾਈਮਜ਼ ਬਿਊਰੋ

ਪੱਛਮੀ ਬੰਗਾਲ ਦੀ ਸਰਕਾਰ ਨੇ ਵਿਧਾਨ ਸਭਾ ਦਾ ਖਾਸ ਸੈਸ਼ਨ ਸੱਦਣ ਦਾ ਐਲਾਨ ਕੀਤਾ ਹੈ ਜਿਸ ਵਿਚ ਭਾਰਤ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਮਤਾ ਲਿਆਂਦਾ ਜਾਵੇਗਾ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਖਾਸ ਸੈਸ਼ਨ ਸੱਦ ਕੇ ਭਾਰਤ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਮਤਾ ਪਾਸ ਕਰੇਗੀ।

ਉਹਨਾਂ ਕਿਹਾ, "ਮੈਂ ਕਿਸਾਨਾਂ ਦੇ ਨਾਲ ਹਾਂ ਅਤੇ ਇਹਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦੀ ਹਾਂ।"

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜ ਸੂਬੇ ਭਾਰਤ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਵਿਧਾਨ ਸਭਾਵਾਂ ਵਿਚ ਮਤੇ ਪਾਸ ਕਰ ਚੁੱਕੇ ਹਨ।