ਅਮਰੀਕਾ ਦੇ ਸੂਬੇ ਦੀ ਅਸੈਂਬਲੀ ਦੇ ਸਪੀਕਰ ਨੇ ਕਿਸਾਨ ਸੰਘਰਸ਼ ਦਾ ਸਮਰਥਨ ਕੀਤਾ

ਅਮਰੀਕਾ ਦੇ ਸੂਬੇ ਦੀ ਅਸੈਂਬਲੀ ਦੇ ਸਪੀਕਰ ਨੇ ਕਿਸਾਨ ਸੰਘਰਸ਼ ਦਾ ਸਮਰਥਨ ਕੀਤਾ

ਅੰਮ੍ਰਿਤਸਰ ਟਾਈਮਜ਼ ਬਿਊਰੋ

ਅਮਰੀਕਾ ਵਿਚ ਵਿਸਕੌਨਸਿਨ ਸਟੇਟ ਅਸੈਂਬਲੀ ਦੇ ਸਪੀਕਰ ਨੇ ਭਾਰਤ ਵਿੱਚ ਕਿਸਾਨ ਸੰਘਰਸ਼ ਦਾ ਸਮਰਥਨ ਕਰਦਿਆਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਨਵੇਂ ਖੇਤੀਬਾੜੀ ਕਾਨੂੰਨਾਂ ਬਾਰੇ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰੇ ਅਤੇ ਪ੍ਰਭਾਵਿਤ ਕਿਸਾਨਾਂ ਦੀ ਗੱਲ ਸੁਣੇ। ਰੌਬਿਨ ਜੇ. ਵੌਸ ਨੇ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਪੱਤਰ ਲਿਖਿਆ, ਜਿਸ ਵਿਚ ਕਿਸਾਨਾਂ ਪ੍ਰਤੀ ਆਪਣਾ ਸਮਰਥਨ ਜ਼ਾਹਰ ਕੀਤਾ ਗਿਆ। 

ਉਨ੍ਹਾਂ ਇਕ ਪੱਤਰ ਭਾਰਤ ਵਿਚਲੇ ਅਮਰੀਕਾ ਦੇ ਰਾਜਦੂਤ ਕੇਨ ਜਸਟਰ ਨੂੰ ਵੀ ਭੇਜਿਆ ਹੈ। ਚਾਰ ਜਨਵਰੀ ਨੂੰ ਲਿਖੇ ਪੱਤਰਾਂ ਵਿੱਚ ਉਨ੍ਹਾਂ ਕਿਹਾ ਕਿ ਵਿਸਕੌਨਸਿਨ ਤੇ ਭਾਰਤ ਵਿੱਚ ਇਕ ਗੱਲ ਸਾਂਝੀ ਹੈ ਕਿ ਦੋਵਾਂ ਵਿੱਚ ਖੇਤੀ ਅਰਥਵਿਵਸਥਾ ਹੈ। ਸਾਡੇ ਰਾਜ ਦੇ ਕਿਸਾਨਾਂ ਦਾ ਸਾਡੀ ਆਰਥਿਕਤਾ ਵਿੱਚ ਵੱਡਾ ਯੋਗਦਾਨ ਹੈ। ਮੇਰੇ ਲਈ ਇਹ ਵੱਡੀ ਗੱਲ ਹੋਵੇਗੀ ਕਿ ਅਸੀਂ ਉਨ੍ਹਾਂ ਦੀ ਗੱਲ ਸੁਣੇ ਬਗੈਰ ਉਨ੍ਹਾਂ ਲਈ ਕਾਨੂੰਨ ਬਣਾਈਏ ਜਾਂ ਸ਼ਾਤੀਪੂਰਨ ਪ੍ਰਦਰਸ਼ਨ ਵਿੱਚ ਅੜਿੱਕਾ ਬਣੀਏ। 

ਉਨ੍ਹਾਂ ਕਿਹਾ ਕਿ ਆਸ ਹੈ ਕਿ ਪ੍ਰਧਾਨ ਮੰਤਰ ਨਰਿੰਦਰ ਮੋਦੀ ਆਪਣੀ ਸਰਕਾਰ ਦੇ ਫੈਸਲੇ ’ਤੇ ਨਜ਼ਰਸਾਨੀ ਕਰੇਗੀ ਤੇ ਕਿਸਾਨਾਂ ਨਾ ਬੈਠਕ ਕਰਕੇ ਉਨ੍ਹਾਂ ਦੀਆਂ ਚਿੰਤਾਵਾਂ ਦੂਰ ਕਰੇਗੀ।