ਵਿਸ਼ਵ ਯੂਨੀਵਰਸਿਟੀ ਖੇਡਾਂ ਵਿੱਚ ਭਾਗ ਲੈਣਗੇ ਪੰਜਾਬੀ ਯੂਨੀਵਰਸਿਟੀ ਦੇ 11 ਖਿਡਾਰੀ

ਵਿਸ਼ਵ ਯੂਨੀਵਰਸਿਟੀ ਖੇਡਾਂ ਵਿੱਚ ਭਾਗ ਲੈਣਗੇ ਪੰਜਾਬੀ ਯੂਨੀਵਰਸਿਟੀ ਦੇ 11 ਖਿਡਾਰੀ

ਪਟਿਆਲਾ: ਇਟਲੀ ਦੇ ਸ਼ਹਿਰ ਨੇਪੋਲੀ ਵਿੱਚ 3 ਤੋਂ 14 ਜੁਲਾਈ ਤੱਕ ਹੋਣ ਜਾ ਰਹੀਆਂ ਵਿਸ਼ਵ ਯੂਨੀਵਰਸਿਟੀ ਖੇਡਾਂ-2019 'ਚ ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ੀ, ਅਥਲੈਟਿਕ, ਤਲਵਾਰਬਾਜ਼ੀ ਅਤੇ ਨਿਸ਼ਾਨੇਬਾਜ਼ੀ ਦੇ ਖਿਡਾਰੀ ਵੀ ਭਾਗ ਲੈਣਗੇ। ਇਹ ਯੂਨੀਵਰਸਿਟੀ ਲਈ ਬਹੁਤ ਮਾਣ ਵਾਲੀ ਗੱਲ ਹੈ। 

ਪੰਜਾਬੀ ਯੂਨੀਵਰਸਿਟੀ ਦੀ ਖੇਡ ਨਿਰੇਦਸ਼ਕ ਡਾ. ਗੁਰਦੀਪ ਕੌਰ ਰੰਧਾਵਾ ਨੇ ਦੱਸਿਆ ਕਿ ਵਿਸ਼ਵ ਯੂਨੀਵਰਸਿਟੀ ਖੇਡਾਂ ਲਈ ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ੀ ਦੇ ਤਿੰਨ, ਅਥਲੈਟਿਕਸ ਲਈ ਦੋ, ਤਲਵਾਰਬਾਜ਼ੀ ਲਈ ਚਾਰ ਅਤੇ ਨਿਸ਼ਾਨੇਬਾਜ਼ੀ ਲਈ ਇਕ ਖਿਡਾਰੀ ਦੀ ਚੋਣ ਹੋਈ ਹੈ। 

ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੀ.ਐੱਸ. ਘੁੰਮਣ ਨੇ ਵਿਸ਼ਵ ਯੂਨੀਵਰਸਿਟੀ ਖੇਡਾਂ ਲਈ ਚੁਣੇ ਗਏ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਅਤੇ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਲੋੜੀਂਦੀ ਰਾਸ਼ੀ ਵੀ ਮੁਹੱਈਆ ਕਰਵਾਈ।