ਕੋਰੋਨਾਵਾਇਰਸ ਦਾ ਕੇਂਦਰ ਬਣਿਆ ਜ਼ੀ ਮੀਡੀਆ ਦਾ ਦਫਤਰ ਸੀਲ ਕੀਤਾ ਗਿਆ

ਕੋਰੋਨਾਵਾਇਰਸ ਦਾ ਕੇਂਦਰ ਬਣਿਆ ਜ਼ੀ ਮੀਡੀਆ ਦਾ ਦਫਤਰ ਸੀਲ ਕੀਤਾ ਗਿਆ

ਅੰਮ੍ਰਿਤਸਰ ਟਾਈਮਜ਼ ਬਿਊਰੋ

ਕੋਰੋਨਾਵਾਇਰਸ ਦਾ ਕੇਂਦਰ ਬਣੇ ਦਿੱਲੀ ਸਥਿਤ ਜ਼ੀ ਮੀਡੀਆ ਚੈਨਲ ਦੇ ਦਫਤਰ ਨੂੰ ਸੀਲ ਕਰ ਦਿੱਤਾ ਗਿਆ ਹੈ। ਅੱਜ ਇਸ ਦਫਤਰ ਵਿਚੋਂ 6 ਨਵੇਂ ਕੋਰੋਨਾਵਾਇਰਸ ਦੇ ਮਾਮਲੇ ਸਾਹਮਣੇ ਆਏ। ਦੱਸ ਦਈਏ ਕਿ ਦਫਤਰ ਵਿਚ ਕੋਰੋਨਾਵਾਇਰਸ ਫੈਲਣ ਦੀ ਪੁਸ਼ਟੀ 15 ਮਈ ਨੂੰ ਹੋ ਗਈ ਸੀ।

ਨੋਇਡਾ ਦੇ ਸੈਕਟਰ 16 ਸਥਿਤ ਇਹ ਦਫਤਰ ਪੰਜ ਮੰਜ਼ਿਲਾ ਇਮਾਰਤ ਵਿਚ ਚਲਦਾ ਹੈ। ਸਰਕਾਰੀ ਹੁਕਮਾਂ ਮੁਤਾਬਕ ਇਸ ਸਾਰੀ ਇਮਾਰਤ ਨੂੰ ਸੈਨੇਟਾਈਜ਼ ਕਰਨ ਦਾ ਕੰਮ ਮੁਕੰਮਲ ਹੋਣ ਬਾਅਦ ਹੀ ਇਮਾਰਤ ਨੂੰ ਮੁੜ ਖੋਲ੍ਹਿਆ ਜਾਵੇਗਾ। 
 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।