ਕਾਂਗਰਸ ਕਰ ਰਹੀ ਹੈ 117 ਵਿਧਾਨ ਸਭਾ ਹਲਕਿਆਂ ਵਿੱਚ ਸਰਵੇਖਣ

ਚੰਡੀਗੜ੍ਹ/ਏ.ਟੀ.ਨਿਊਜ਼:  ਕਰੀਬ 50 ਉਮੀਦਵਾਰਾਂ ਦੀ ਪਹਿਲੀ ਸੂਚੀ ਦੇ ਐਲਾਨ ਤੋਂ ਪਹਿਲਾਂ ਕਾਂਗਰਸ ਨੇ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਇੱਕ ਸਕ੍ਰੀਨਿੰਗ ਕਮੇਟੀ (ਛਾਂਟੀ ਕਮੇਟੀ) ਦਾ ਗਠਨ ਕਰ ਦਿੱਤਾ ਹੈ।
ਸੂਬਾ ਚੋਣ ਕਮੇਟੀ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਨੂੰ ਸ਼ਾਰਟਲਿਸਟ ਕਰੇਗੀ ਅਤੇ ਅੱਗੇ ਦੀ ਜਾਂਚ ਤੇ ਪ੍ਰਵਾਨਗੀ ਲਈ ਉਨ੍ਹਾਂ ਨੂੰ ਸਕ੍ਰੀਨਿੰਗ ਕਮੇਟੀ ਕੋਲ ਭੇਜੇਗੀ। ਪੰਜਾਬ ਲਈ ਇਸ ਤਿੰਨ ਮੈਂਬਰੀ ਕਮੇਟੀ ਦੀ ਅਗਵਾਈ ਮਹਾਰਾਸ਼ਟਰ ਲਈ ਏ.ਆਈ.ਸੀ.ਸੀ. ਦੇ ਇੰਚਾਰਜ ਡਾ. ਸਿਰੀਵੇਲਾ ਪ੍ਰਸਾਦ ਕਰਨਗੇ, ਜਦਕਿ ਏ.ਆਈ.ਸੀ.ਸੀ. ਦੇ ਰਾਸ਼ਟਰੀ ਸਕੱਤਰ ਸਚਿਨ ਸਾਵੰਤ ਅਤੇ ਤਾਮਿਲਨਾਡੂ ਦੇ ਇੰਚਾਰਜ ਨਿਵੇਦਿਤ ਅਲਵਾ ਇਸ ਦੇ ਮੈਂਬਰ ਹੋਣਗੇ।
ਪੰਜਾਬ ਦੇ ਇੰਚਾਰਜ ਏ.ਆਈ.ਸੀ.ਸੀ. ਦੇ ਜਨਰਲ ਸਕੱਤਰ ਸਚਿਨ ਪਾਇਲਟ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਜਨਰਲ ਸਕੱਤਰ ਇੰਚਾਰਜ ਨਾਲ ਜੁੜੇ ਏ.ਆਈ.ਸੀ.ਸੀ. ਦੇ ਸਕੱਤਰ ਇਸ ਦੇ ਅਹੁਦੇਦਾਰ (ਐਕਸ-ਆਫੀਸ਼ੀਓ) ਮੈਂਬਰ ਹੋਣਗੇ।
ਪਾਰਟੀ ਸਾਰੀਆਂ 117 ਵਿਧਾਨ ਸਭਾ ਹਲਕਿਆਂ ਵਿੱਚ ਸਰਵੇਖਣ ਕਰ ਰਹੀ ਹੈ ਅਤੇ ਸੰਭਾਵੀ ਉਮੀਦਵਾਰਾਂ ਦੀਆਂ ਸੰਭਾਵਨਾਵਾਂ ਦਾ ਜਾਇਜ਼ਾ ਲੈਣ ਲਈ ਵੋਟਰਾਂ, ਸਥਾਨਕ ਵਰਕਰਾਂ ਤੇ ਹੋਰ ਹਿੱਸੇਦਾਰਾਂ ਤੋਂ ਫੀਡਬੈਕ ਲੈ ਰਹੀ ਹੈ। ਇਹ ਕਵਾਇਦ ਟਿਕਟਾਂ ਬਾਰੇ ਅੰਤਿਮ ਫ਼ੈਸਲਾ ਲੈਣ ਤੋਂ ਪਹਿਲਾਂ ਲੀਡਰਸ਼ਿਪ ਨੂੰ ਜਾਣਕਾਰੀ ਮੁਹੱਈਆ ਕਰਵਾਏਗੀ।
ਪਾਰਟੀ ਸੂਤਰਾਂ ਨੇ ਦੱਸਿਆ ਕਿ ਉਮੀਦਵਾਰਾਂ ਦੀ ਪਹਿਲੀ ਸੂਚੀ ਦਸੰਬਰ ਦੇ ਪਹਿਲੇ ਹਫ਼ਤੇ ਜਾਰੀ ਕੀਤੀ ਜਾਣੀ ਹੈ। ਇੱਕ ਸੀਨੀਅਰ ਆਗੂ ਨੇ ਕਿਹਾ ਕਿ ਪਹਿਲੀ ਸੂਚੀ ਵਿੱਚ ਜਿਨ੍ਹਾਂ ਆਗੂਆਂ ਦੇ ਨਾਂ ਸਾਫ਼ ਹੋਣ ਦੀ ਉਮੀਦ ਹੈ, ਉਨ੍ਹਾਂ ਵਿੱਚੋਂ ਬਹੁਤੇ ਚਾਹੁੰਦੇ ਹਨ ਕਿ ਸੂਚੀ ਵਿੱਚ ਦੇਰੀ ਕੀਤੀ ਜਾਵੇ ਕਿਉਂਕਿ ਜਲਦੀ ਐਲਾਨ ਹੋਣ ਨਾਲ ਉਨ੍ਹਾਂ ਦਾ ਚੋਣ ਪ੍ਰਚਾਰ ਦਾ ਸਮਾਂ ਬਹੁਤ ਲੰਬਾ ਹੋ ਜਾਵੇਗਾ।ਚੰਡੀਗੜ੍ਹ/ਏ.ਟੀ.ਨਿਊਜ਼:  ਕਰੀਬ 50 ਉਮੀਦਵਾਰਾਂ ਦੀ ਪਹਿਲੀ ਸੂਚੀ ਦੇ ਐਲਾਨ ਤੋਂ ਪਹਿਲਾਂ ਕਾਂਗਰਸ ਨੇ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਇੱਕ ਸਕ੍ਰੀਨਿੰਗ ਕਮੇਟੀ (ਛਾਂਟੀ ਕਮੇਟੀ) ਦਾ ਗਠਨ ਕਰ ਦਿੱਤਾ ਹੈ।
ਸੂਬਾ ਚੋਣ ਕਮੇਟੀ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਨੂੰ ਸ਼ਾਰਟਲਿਸਟ ਕਰੇਗੀ ਅਤੇ ਅੱਗੇ ਦੀ ਜਾਂਚ ਤੇ ਪ੍ਰਵਾਨਗੀ ਲਈ ਉਨ੍ਹਾਂ ਨੂੰ ਸਕ੍ਰੀਨਿੰਗ ਕਮੇਟੀ ਕੋਲ ਭੇਜੇਗੀ। ਪੰਜਾਬ ਲਈ ਇਸ ਤਿੰਨ ਮੈਂਬਰੀ ਕਮੇਟੀ ਦੀ ਅਗਵਾਈ ਮਹਾਰਾਸ਼ਟਰ ਲਈ ਏ.ਆਈ.ਸੀ.ਸੀ. ਦੇ ਇੰਚਾਰਜ ਡਾ. ਸਿਰੀਵੇਲਾ ਪ੍ਰਸਾਦ ਕਰਨਗੇ, ਜਦਕਿ ਏ.ਆਈ.ਸੀ.ਸੀ. ਦੇ ਰਾਸ਼ਟਰੀ ਸਕੱਤਰ ਸਚਿਨ ਸਾਵੰਤ ਅਤੇ ਤਾਮਿਲਨਾਡੂ ਦੇ ਇੰਚਾਰਜ ਨਿਵੇਦਿਤ ਅਲਵਾ ਇਸ ਦੇ ਮੈਂਬਰ ਹੋਣਗੇ।
ਪੰਜਾਬ ਦੇ ਇੰਚਾਰਜ ਏ.ਆਈ.ਸੀ.ਸੀ. ਦੇ ਜਨਰਲ ਸਕੱਤਰ ਸਚਿਨ ਪਾਇਲਟ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਜਨਰਲ ਸਕੱਤਰ ਇੰਚਾਰਜ ਨਾਲ ਜੁੜੇ ਏ.ਆਈ.ਸੀ.ਸੀ. ਦੇ ਸਕੱਤਰ ਇਸ ਦੇ ਅਹੁਦੇਦਾਰ (ਐਕਸ-ਆਫੀਸ਼ੀਓ) ਮੈਂਬਰ ਹੋਣਗੇ।
ਪਾਰਟੀ ਸਾਰੀਆਂ 117 ਵਿਧਾਨ ਸਭਾ ਹਲਕਿਆਂ ਵਿੱਚ ਸਰਵੇਖਣ ਕਰ ਰਹੀ ਹੈ ਅਤੇ ਸੰਭਾਵੀ ਉਮੀਦਵਾਰਾਂ ਦੀਆਂ ਸੰਭਾਵਨਾਵਾਂ ਦਾ ਜਾਇਜ਼ਾ ਲੈਣ ਲਈ ਵੋਟਰਾਂ, ਸਥਾਨਕ ਵਰਕਰਾਂ ਤੇ ਹੋਰ ਹਿੱਸੇਦਾਰਾਂ ਤੋਂ ਫੀਡਬੈਕ ਲੈ ਰਹੀ ਹੈ। ਇਹ ਕਵਾਇਦ ਟਿਕਟਾਂ ਬਾਰੇ ਅੰਤਿਮ ਫ਼ੈਸਲਾ ਲੈਣ ਤੋਂ ਪਹਿਲਾਂ ਲੀਡਰਸ਼ਿਪ ਨੂੰ ਜਾਣਕਾਰੀ ਮੁਹੱਈਆ ਕਰਵਾਏਗੀ।
ਪਾਰਟੀ ਸੂਤਰਾਂ ਨੇ ਦੱਸਿਆ ਕਿ ਉਮੀਦਵਾਰਾਂ ਦੀ ਪਹਿਲੀ ਸੂਚੀ ਦਸੰਬਰ ਦੇ ਪਹਿਲੇ ਹਫ਼ਤੇ ਜਾਰੀ ਕੀਤੀ ਜਾਣੀ ਹੈ। ਇੱਕ ਸੀਨੀਅਰ ਆਗੂ ਨੇ ਕਿਹਾ ਕਿ ਪਹਿਲੀ ਸੂਚੀ ਵਿੱਚ ਜਿਨ੍ਹਾਂ ਆਗੂਆਂ ਦੇ ਨਾਂ ਸਾਫ਼ ਹੋਣ ਦੀ ਉਮੀਦ ਹੈ, ਉਨ੍ਹਾਂ ਵਿੱਚੋਂ ਬਹੁਤੇ ਚਾਹੁੰਦੇ ਹਨ ਕਿ ਸੂਚੀ ਵਿੱਚ ਦੇਰੀ ਕੀਤੀ ਜਾਵੇ ਕਿਉਂਕਿ ਜਲਦੀ ਐਲਾਨ ਹੋਣ ਨਾਲ ਉਨ੍ਹਾਂ ਦਾ ਚੋਣ ਪ੍ਰਚਾਰ ਦਾ ਸਮਾਂ ਬਹੁਤ ਲੰਬਾ ਹੋ ਜਾਵੇਗਾ।