ਸਾਬਕਾ ਮੁੱਖ ਮੰਤਰੀ ਚੰਨੀ ਨੇ ਸ਼ੁਰੂ ਕੀਤੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’
ਸ੍ਰੀ ਚਮਕੌਰ ਸਾਹਿਬ/ਏ.ਟੀ.ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਸ੍ਰੀ ਚਮਕੌਰ ਸਾਹਿਬ ਤੋਂ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੀ ਸ਼ੁਰੂਆਤ ਕੀਤੀ ਗਈ। ਇਸ ਸਾਈਕਲ ਯਾਤਰਾ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਹਰੀ ਝੰਡੀ ਵਿਖਾਈ। ਇਸ ਮੌਕੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਅਤੇ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਰਹੇ।
ਇਹ ਸਾਈਕਲ ਯਾਤਰਾ 625 ਕਿਲੋਮੀਟਰ ਦੀ ਹੋਵੇਗੀ ਜੋਕਿ ਵੱਖ-ਵੱਖ 27 ਵਿਧਾਨ ਸਭਾ ਹਲਕਿਆਂ ਵਿਚ ਕੱਢੀ ਜਾ ਰਹੀ ਹੈ। ਸਾਈਕਲ ਯਾਤਰਾ ਦੌਰਾਨ ਇੱਕ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਲੀਡਰਾਂ ਨੇ ਸ਼ਿਰਕਤ ਕੀਤੀ ਅਤੇ ਵੱਖ-ਵੱਖ ਸੀਨੀਅਰ ਲੀਡਰਾਂ ਨੇ ਵਿਚਾਰ ਸਾਂਝੇ ਕੀਤੇ। ਇਹ ਸਾਈਕਲ ਯਾਤਰਾ 12 ਤਾਰੀਖ਼ ਤੋਂ 19 ਨਵੰਬਰ ਤੱਕ ਇਹ ਸਾਈਕਲ ਯਾਤਰਾ ਕੱਢੀ ਜਾਵੇਗੀ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅੱਜ ਦੀ ਯਾਤਰਾ ਖਮਾਣੋ ਅਤੇ ਸਮਰਾਲਾ ਤੱਕ ਜਾਵੇਗੀ, ਜੋਕਿ 2 ਹਜ਼ਾਰ ਸਾਈਕਲਾਂ ’ਤੇ ਕੱਢੀ ਜਾ ਰਹੀ ਹੈ।
ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ’ਤੇ ਤਿੱਖੇ ਤੰਜ ਕੱਸੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਫਸਲ ਦਾ ਇੱਕ ਪੈਸਾ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਜੋ-ਜੋ ਵਾਅਦੇ ਕੀਤੇ ਸਨ, ਉਹ ਸਾਰੇ ਪੂਰੇ ਨਹੀਂ ਕੀਤੇ ਹਨ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰੇਗੀ। ਪਰਗਟ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਨੂੰ ਮੁੜ੍ਹ ਪੰਜਾਬੀਆਂ ਦਾ ਬਣਾਉਣਾ ਹੈ। ਇਸ ਲਈ ਪੰਜਾਬ ਦੇ ਨਾਲ ਖੜ੍ਹੇ ਹਾਂ। ਪੰਜਾਬ ਕਾਂਗਰਸ ਇੱਕ ਟੀਮ ਹੈ। ਅਸੀਂ ਸਾਈਕਲ ’ਤੇ ਵੀ ਚੱਲਾਂਗੇ, ਬੱਸ ਤੇ ਵੀ ਚੱਲਾਂਗੇ ਅਤੇ ਲੋੜ ਪਈ ਤਾਂ ਪੈਦਲ ਵੀ ਚੱਲਾਂਗੇ।
ਇਸ ਦੌਰਾਨ ਸਚਿਨ ਪਾਇਲਟ ਨੇ ਕਾਲੀਆਂ ਝੰਡੀਆਂ ਵਿਖਾਉਣ ਵਾਲਿਆਂ ਬਾਰੇ ਕਿਹਾ ਕਿ ਜਿਹੜੇ ਲੋਕ ਪੰਜਾਬ ਵਿੱਚ ਸਾਨੂੰ ਕਾਲੀਆਂ ਝੰਡੀਆਂ ਵਿਖਾ ਰਹੇ ਹਨ, ਉਹ ਪੰਜਾਬ ਨੂੰ ਬੁਰੀ ਨਜ਼ਰ ਤੋਂ ਬਚਾਉਣ ਲਈ ਵਿਖਾ ਰਹੇ ਹਨ। ਪੰਜਾਬ ਨੂੰ ਬਚਾਉਣ ਲਈ ਕਾਲੇ ਟਿੱਕੇ ਦੀ ਲੋੜ ਹੈ, ਇਸੇ ਕਰਕੇ ਹੀ ਲੋਕ ਸਾਨੂੰ ਅੱਜ ਕਾਲੀਆਂ ਝੰਡੀਆਂ ਵਿਖਾ ਰਹੇ ਹਨ। ਇਸ ਮੌਕੇ ਸੰਸਦ ਮੈਂਬਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਗੁਰਜੀਤ ਸਿੰਘ ਔਜਲਾ, ਰਾਜਕੁਮਾਰ ਵੇਰਕਾ, ਬੰਨੀ ਕੰਗ, ਹਰਮਿੰਦਰ ਸਿੰਘ ਗਿੱਲ ਆਗੂ ਮੌਜੂੁਦ ਸਨ।











Comments (0)